ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਕੁਝ ਜ਼ਿਲ੍ਹਿਆਂ 'ਚ ਹੜ੍ਹਾਂ ਵਰਗੇ ਹਾਲਾਤ ਹਨ। ਡੈਮਾਂ 'ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ । ਉੱਥੇ ਹੀ ਅੱਜ ਮੌਸਮ ਵਿਭਾਗ ਵੱਲੋਂ ਪੰਜਬ ਦੇ ਨਾਲ ਨਾਲ ਹਿਮਾਚਲ 'ਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਦਾ ਪ੍ਰਭਾਵ ਪੰਜਾਬ 'ਚ ਵੀ ਦਿਖਾਈ ਦੇਵੇਗਾ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੰਜਾਬ ਲਈ ਆਫ਼ਤ ਕਾਰਨ ਬਣ ਸਕਦਾ ਹੈ।
4 ਜ਼ਿਲ੍ਹਿਆਂ 'ਚ Heavy Rain ਦਾ ਅਲਰਟ
ਸੂਬੇ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।
ਹਿਮਾਚਲ ਦੇ ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਤੇਜ਼ੀ ਨਾਲ ਭਰ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਵਿੱਚ ਭਾਖੜਾ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਪੰਜਾਬ ਦੇ ਮੋਗਾ ਵਿੱਚ ਵੀ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ। ਜਿਸ ਤੋਂ ਬਾਅਦ ਮੋਗਾ ਸਮੇਤ 8 ਜ਼ਿਲ੍ਹਿਆਂ ਦੇ ਕਈ ਪਿੰਡ ਹੁਣ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ।