ਦੀਵਾਲੀ ਤੋਂ ਬਾਅਦ ਦੇਸ਼ ਭਰ ਵਿੱਚ ਮੌਸਮ ਬਦਲ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਕ ਵਾਰ ਫਿਰ ਚੱਕਰਵਾਤੀ ਤੂਫਾਨ ਦੇ ਸਰਗਰਮ ਹੋਣ ਦਾ ਅਲਰਟ ਜਾਰੀ ਕੀਤਾ ਹੈ। ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ (IMD Cyclonicstorm Alert) ਬਣ ਰਿਹਾ ਹੈ। ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ 'ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਸੰਘਣੀ ਧੁੰਦ ਪੈ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ 8 ਤੋਂ 13 ਨਵੰਬਰ ਤੱਕ ਅਗਲੇ 6 ਦਿਨਾਂ ਲਈ ਭਵਿੱਖਬਾਣੀ ਕੀਤੀ ਹੈ। ਇਨ੍ਹਾਂ 6 ਦਿਨਾਂ 'ਚ ਦੇਸ਼ ਦੇ 5 ਤੱਟਵਰਤੀ ਸੂਬਿਆਂ 'ਚ ਗਰਜ਼-ਤੂਫਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਵਿੱਚ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਸ਼ਾਮਲ ਹਨ।
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਅੱਜ ਭਾਰੀ ਬਾਰਸ਼ ਹੋਵੇਗੀ
ਮੌਸਮ ਵਿਭਾਗ ਮੁਤਾਬਕ ਕੇਰਲ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ ਅੱਜ ਭਾਰੀ ਬਾਰਸ਼ ਹੋ ਸਕਦੀ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ ਸ਼ਨੀਵਾਰ ਨੂੰ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 11 ਨਵੰਬਰ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ 12 ਅਤੇ 13 ਨਵੰਬਰ ਨੂੰ ਤਾਮਿਲਨਾਡੂ, ਕੇਰਲ, ਮਾਹੇ, ਪੁਡੂਚੇਰੀ, ਕਰਾਈਕਲ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਦੇ ਮੌਸਮ ਦਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅਜੇ ਵੀ 28 ਤੋਂ 30 ਡਿਗਰੀ ਦੇ ਵਿਚਕਾਰ ਹੈ। ਚੰਡੀਗੜ੍ਹ 'ਚ ਤਾਪਮਾਨ 29.8 ਡਿਗਰੀ, ਅੰਮ੍ਰਿਤਸਰ 'ਚ 28.1 ਡਿਗਰੀ, ਲੁਧਿਆਣਾ 'ਚ 29 ਡਿਗਰੀ, ਪਟਿਆਲਾ 'ਚ 29.7 ਡਿਗਰੀ, ਪਠਾਨਕੋਟ 'ਚ 28.9 ਡਿਗਰੀ, ਬਠਿੰਡਾ 'ਚ 32.6 ਡਿਗਰੀ ਅਤੇ ਮੋਹਾਲੀ 'ਚ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।