ਪੰਜਾਬ ਦੇ 9 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ।ਪਰ ਜਲੰਧਰ, ਕਪੂਰਥਲਾ ਅਤੇ ਫਗਵਾੜਾ ਵਿੱਚ, ਬੀਤੀ ਰਾਤ ਯਾਨੀ 31 ਅਗਸਤ ਦੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ।ਜਿਸ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਜਲੰਧਰ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਕਾਲਜਾਂ ਵਿੱਚ ਛੁੱਟੀ ਦਾ ਐਲਾਨ
ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ 1 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਵਿੱਚ ਕੁਝ ਥਾਵਾਂ 'ਤੇ ਪਾਣੀ ਇਕੱਠਾ ਹੋ ਗਿਆ ਹੈ,ਜਿਸ ਕਾਰਨ ਇਹ ਛੁੱਟੀ ਟ੍ਰੈਫਿਕ ਅਤੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਚੁੱਕੀ ਹੈ।