ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰੀ ਭਾਰਤ 'ਚ ਐਕਟਿਵ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਅੱਜ ਅਤੇ ਐਤਵਾਰ ਨੂੰ ਵੀ ਐਕਟਿਵ ਰਹਿਣ ਵਾਲਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਬਾਰਿਸ਼ ਹੋਈ ਅਤੇ ਅੱਜ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ
ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਸੀਜ਼ਨ 'ਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ 'ਚ ਰੱਖਿਆ ਗਿਆ ਹੈ।
ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਸਥਾਨ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਵੀ ਵੱਖ-ਵੱਖ ਇਲਾਕਿਆਂ ਵਿੱਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਤੇਲੰਗਾਨਾ, ਗੁਜਰਾਤ, ਪੁਡੂਚੇਰੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ