ਪਾਕਿਸਤਾਨ ਵਲੋਂ ਭਾਰਤੀ ਸਰਹੱਦ ਵੱਲ ਆਏ ਡਰੋਨ ਸਮੇਤ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ। ਡਰੋਨ ਦੀ ਦਸਤਕ ਤੋਂ ਬਾਅਦ ਸਰਹੱਦ 'ਤੇ ਡਿਊਟੀ ਦੇ ਰਹੇ ਬੀ.ਐਸ.ਐਫ. ਦੀ 144 ਬਟਾਲੀਅਨ ਅਤੇ ਪੁਲਸ ਥਾਣਾ ਘਰਿੰਡਾ ਪੁਲਸ ਨੇ ਸਰਚ ਆਪ੍ਰੇਸ਼ਨ ਚਲਾਇਆ।
ਇਸ ਦੌਰਾਨ ਪਾਕਿਸਤਾਨੀ ਡਰੋਨ ਅਤੇ 520 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਕੀਮਤ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਬੀਐਸਐਫ ਮੁਤਾਬਕ ਦੇਰ ਰਾਤ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਡਰੋਨ ਅੰਮ੍ਰਿਤਸਰ ਅਧੀਨ ਪੈਂਦੇ ਸਰਹੱਦੀ ਪਿੰਡ ਦਾਉਕੇ ਕਲਾਂ ਵਿੱਚ ਦੇਖਿਆ ਗਿਆ। ਇਸ ਉਤੇ ਕਾਰਵਾਈ ਕਰਦਿਆਂ ਬੀਐਸਐਫ ਅਤੇ ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਵਿਚ ਡਰੋਨ ਤੇ ਹੈਰੋਇਨ ਬਰਾਮਦ ਕੀਤੀ।