ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੇਡ ਮੰਤਰੀ ਮੀਤ ਹੇਅਰ ਕਰ ਦਿੱਤਾ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ।
ਚੰਡੀਗੜ੍ਹ ਕੋਰਟ ਨੇ ਵਾਰੰਟ ਜਾਰੀ ਕੀਤਾ ਸੀ
ਦੱਸ ਦੇਈਏ ਕਿ ਮੀਤ ਹੇਅਰ ਖਿਲਾਫ ਇੱਕ ਮਾਮਲੇ ਵਿੱਚ ਚੰਡੀਗੜ੍ਹ ਕੋਰਟ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਇਹ ਵਾਰੰਟ 16 ਦਸੰਬਰ 2023 ਨੂੰ ਜਾਰੀ ਕਰ ਕੇ ਉਸ ਨੂੰ 3 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਹੁਣ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮੀਤ ਹੇਅਰ ਨੂੰ ਪੇਸ਼ ਨਹੀਂ ਹੋਣਾ ਪਵੇਗਾ।
ਇਸ ਮਾਮਲੇ 'ਚ ਹੋਇਆ ਸੀ ਵਾਰੰਟ ਜਾਰੀ
ਸਾਲ 2020 'ਚ ਚੰਡੀਗੜ੍ਹ 'ਚ ਵਿਰੋਧ ਪ੍ਰਦਰਸ਼ਨ ਕਾਰਨ ਪੁਲਸ ਨੇ ਉਸ 'ਤੇ ਮਾਮਲਾ ਦਰਜ ਕੀਤਾ ਸੀ। ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਹ ਵਾਰੰਟ ਅਦਾਲਤ ਦੀ ਸੁਣਵਾਈ ਦੌਰਾਨ ਪੇਸ਼ ਨਾ ਹੋਣ ਕਾਰਨ ਜਾਰੀ ਕੀਤਾ ਗਿਆ ਸੀ।