ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਸਖ਼ਤ ਲਹਿਜੇ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਫਟਕਾਰ ਲਗਾਈ। ਹਰਿਆਣਾ ਸਰਕਾਰ ਵੱਲੋਂ ਦਿਖਾਈ ਗਈ ਕਿਸਾਨ ਅੰਦੋਲਨ ਦੀ ਫੋਟੋ 'ਤੇ ਹਾਈਕੋਰਟ ਨੇ ਕਿਹਾ ਕਿ ਕੌਣ ਹੱਥਾਂ 'ਚ ਤਲਵਾਰਾਂ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦਾ ਹੈ। ਤੁਹਾਨੂੰ ਲੋਕਾਂ ਨੂੰ ਇੱਥੇ ਖੜ੍ਹੇ ਹੋਣ ਦਾ ਵੀ ਹੱਕ ਨਹੀਂ ਹੈ।
ਤੁਹਾਨੂੰ ਲੋਕਾਂ ਨੂੰ ਇੱਥੇ ਖੜ੍ਹੇ ਹੋਣ ਦਾ ਕੋਈ ਅਧਿਕਾਰ ਨਹੀਂ - ਹਾਈਕੋਰਟ
ਫੋਟੋ ਦੇਖਣ ਤੋਂ ਬਾਅਦ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ 'ਤੇ ਵੱਡੀ ਟਿੱਪਣੀ ਕੀਤੀ। ਹਾਈਕੋਰਟ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਤੁਸੀਂ ਲੋਕ ਬੱਚਿਆਂ ਨੂੰ ਸਾਹਮਣੇ ਰੱਖ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ, ਬੱਚਿਆਂ ਦੀ ਆੜ 'ਚ ਵਿਰੋਧ ਕਰ ਰਹੇ ਹੋ ਅਤੇ ਉਹ ਵੀ ਹਥਿਆਰਾਂ ਨਾਲ, ਤੁਸੀਂ ਲੋਕਾਂ ਨੂੰ ਇਥੇ ਖੜ੍ਹੇ ਹੋਣ ਦਾ ਵੀ ਹੱਕ ਨਹੀਂ ਹੈ।
ਇਹ ਪੰਜਾਬ ਦਾ ਸੱਭਿਆਚਾਰ ਨਹੀਂ
ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਕੀ ਤੁਸੀਂ ਉੱਥੇ ਕੋਈ ਜੰਗ ਛੇੜਨ ਜਾ ਰਹੇ ਹੋ? ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਤੁਹਾਡੇ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜਿਆ ਜਾਵੇ। ਤੁਸੀਂ ਲੋਕ ਭੋਲੇ ਭਾਲੇ ਲੋਕਾਂ ਨੂੰ ਅੱਗੇ ਪਾ ਰਹੇ ਹੋ। ਇਹ ਕਾਫੀ ਸ਼ਰਮਨਾਕ ਹੈ, ਅਦਾਲਤ ਨੇ ਇਸ ਨੂੰ ਵਾਰ-ਵਾਰ ਸ਼ਰਮਨਾਕ ਕਿਹਾ ਹੈ।
ਸ਼ੁਭਕਰਨ ਦੀ ਮੌਤ ਦੀ ਜਾਂਚ ਕੀਤੀ ਜਾਵੇਗੀ
ਹਾਈ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵੇਂ ਰਾਜ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ ਹਨ। ਇਸ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ 3 ਮੈਂਬਰਾਂ ਦੀ ਕਮੇਟੀ ਬਣਾਈ ਜਾਵੇਗੀ। ਇਸ ਕਮੇਟੀ ਦੀ ਅਗਵਾਈ ਹਾਈ ਕੋਰਟ ਦੇ 3 ਸੇਵਾਮੁਕਤ ਜੱਜ ਕਰਨਗੇ।