ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੇਲ੍ਹਾਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਥਾਣਿਆਂ ਵਿੱਚ ਵੱਖਰੇ ਲਾਕਅੱਪ ਅਤੇ ਵੱਖਰੀ ਬੈਰਕਾਂ ਦੀ ਕਮੀ ’ਤੇ ਹੈਰਾਨੀ ਪ੍ਰਗਟਾਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਟਰਾਂਸਜੈਂਡਰਾਂ ਲਈ ਵੱਖਰੇ ਟਾਇਲਟ ਬਣਾਉਣ ਬਾਰੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਸਨਪ੍ਰੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ 2019 ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ ਪਾਸ ਕੀਤਾ ਸੀ ਅਤੇ 2020 ਵਿੱਚ ਇਸ ਨਾਲ ਸਬੰਧਤ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ। 10 ਜਨਵਰੀ, 2022 ਨੂੰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਡੀਜੀ ਜੇਲ੍ਹਾਂ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਟਰਾਂਸਜੈਂਡਰ ਕੈਦੀਆਂ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਕਿਹਾ ਸੀ।
12 ਕੈਦੀਆਂ ਨੇ ਕੀਤਾ ਬਲਾਤਕਾਰ
ਟਰਾਂਸਜੈਂਡਰ ਕੈਦੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜੇਲ੍ਹਾਂ ਵਿੱਚ ਵੱਖਰੀਆਂ ਬਾਰਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਥਾਣਿਆਂ ਅਤੇ ਚੌਕੀਆਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਅਲੱਗ ਤੋਂ ਲਾਕਅਪ ਦੀ ਸਹੂਲਤ ਹੋਣੀ ਚਾਹੀਦੀ ਹੈ। ਜੇਲ੍ਹਾਂ ਵਿੱਚ ਪੁਰਸ਼ ਕੈਦੀਆਂ ਨਾਲ ਟਰਾਂਸਜੈਂਡਰਾਂ ਨੂੰ ਨਹੀਂ ਰੱਖਿਆ ਜਾ ਸਕਦਾ। ਇਸ ਦੇ ਨਾਲ ਹੀ ਪਟੀਸ਼ਨ ਵਿੱਚ ਇੱਕ ਟਰਾਂਸਜੈਂਡਰ ਕੈਦੀ ਦੀ ਕਹਾਣੀ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਨਾਲ ਜੇਲ੍ਹ ਵਿੱਚ 12 ਕੈਦੀਆਂ ਨੇ ਬਲਾਤਕਾਰ ਕੀਤਾ ਸੀ।
ਟਰਾਂਸਜੈਂਡਰ ਕੈਦੀਆਂ ਲਈ ਨਹੀਂ ਹੈ ਵੱਖਰਾ ਲਾਕਅਪ
ਪੰਜਾਬ ਸਰਕਾਰ ਤੋਂ ਆਰਟੀਆਈ ਰਾਹੀਂ ਟਰਾਂਸਜੈਂਡਰ ਕੈਦੀਆਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਗਈ ਸੀ। ਜਿਸ ਦੇ ਜਵਾਬ ਵਿੱਚ ਦੱਸਿਆ ਗਿਆ ਕਿ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਉਨ੍ਹਾਂ ਲਈ ਵੱਖਰੀ ਬੈਰਕ ਉਪਲਬਧ ਨਹੀਂ ਹੈ। ਇਸ ਤੋਂ ਇਲਾਵਾ ਕਿਸੇ ਵੀ ਥਾਣੇ ਜਾਂ ਚੌਕੀ ਵਿੱਚ ਉਨ੍ਹਾਂ ਲਈ ਵੱਖਰੇ ਲਾਕਅਪ ਦਾ ਕੋਈ ਪ੍ਰਬੰਧ ਨਹੀਂ ਹੈ।ਇਸ 'ਤੇ ਹੈਰਾਨੀ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਟਰਾਂਸਜੈਂਡਰ ਕੈਦੀਆਂ ਲਈ ਵੱਖਰੇ ਟਾਇਲਟ ਦੀ ਵਿਵਸਥਾ ਬਾਰੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।