ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਿਰਸਾ ਦੇ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਅਕਤੂਬਰ 2021 ਵਿੱਚ CBI ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ ਨੂੰ ਵੀ ਬਰੀ ਕਰ ਦਿੱਤਾ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ।
ਇਹ ਸੀ ਪੂਰਾ ਮਾਮਲਾ
ਸਿਰਸਾ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 2003 ਵਿੱਚ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਸੀ।ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪੁਲਿਸ ਨੇ ਡੇਰੇ ਨੂੰ ਪੂਰੀ ਤਰ੍ਹਾਂ ਕਲੀਨ ਚਿੱਟ ਦੇ ਦਿੱਤੀ। ਪਰ ਰਣਜੀਤ ਸਿੰਘ ਦਾ ਪਰਿਵਾਰ ਪੁਲਿਸ ਦੀ ਇਸ ਜਾਂਚ ਤੋਂ ਖੁਸ਼ ਨਹੀਂ ਸੀ। ਇਸ ਤੋਂ ਬਾਅਦ ਉਸ ਦੇ ਪੁੱਤਰ ਜਗਸੀਰ ਨੇ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ CBI ਜਾਂਚ ਦੀ ਮੰਗ ਕੀਤੀ ਸੀ।
CBI ਨੂੰ ਸਾਲ 2003 ਵਿੱਚ ਜਾਂਚ ਮਿਲੀ ਸੀ
ਸਾਲ 2003 ਵਿੱਚ CBI ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ 'ਤੇ CBI ਨੇ ਡੇਰਾ ਮੁਖੀ ਨੂੰ ਆਪਣੀ ਜਾਂਚ 'ਚ ਸ਼ਾਮਲ ਕੀਤਾ ਸੀ। ਜਿਸ ਤੋਂ ਬਾਅਦ ਸਾਲ 2007 ਵਿੱਚ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ।
ਕੌਣ ਸੀ ਰਣਜੀਤ ਸਿੰਘ ?
ਰਣਜੀਤ ਸਿੰਘ ਸਿਰਸਾ ਡੇਰੇ ਦਾ ਮੈਨੇਜਰ ਸੀ। ਰਣਜੀਤ ਸਿੰਘ ਦਾ 22 ਸਾਲ ਪਹਿਲਾਂ ਸ਼ੱਕ ਦੇ ਚੱਲਦਿਆਂ ਕਤਲ ਹੋਇਆ ਸੀ। ਰਣਜੀਤ ਸਿੰਘ ਕੁਰੂਕਸ਼ੇਤਰ ਹਰਿਆਣਾ ਦਾ ਰਹਿਣ ਵਾਲਾ ਸੀ। 10 ਜੁਲਾਈ 2002 ਨੂੰ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
CBI ਨੂੰ ਸਾਲ 2003 ਵਿੱਚ ਜਾਂਚ ਮਿਲੀ ਸੀ
ਸਾਲ 2003 ਵਿੱਚ CBI ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ 'ਤੇ CBI ਨੇ ਡੇਰਾ ਮੁਖੀ ਨੂੰ ਆਪਣੀ ਜਾਂਚ 'ਚ ਸ਼ਾਮਲ ਕੀਤਾ ਸੀ। ਜਿਸ ਤੋਂ ਬਾਅਦ ਸਾਲ 2007 ਵਿੱਚ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। ਇਸ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਸਾਲ 2021 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਪਾਇਆ ਗਿਆ ਸੀ। ਜਿਸ ਤੋਂ ਬਾਅਦ ਸੀਬੀਆਈ ਨੇ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅੱਜ ਹਾਈਕੋਰਟ ਨੇ ਇਸ ਮਾਮਲੇ 'ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ।
ਡੇਰਾ ਮੁਖੀ ਦੇ ਖ਼ਿਲਾਫ਼ ਚੱਲ ਰਹੇ ਹਨ ਹੋਰ ਵੀ ਕੇਸ
1 ਜਨਵਰੀ 2019 ਨੂੰ ਪੱਤਰਕਾਰ ਛਤਰਪਤੀ ਮਾਮਲੇ 'ਚ CBI ਅਦਾਲਤ ਨੇ ਗੁਰਮੀਤ ਰਾਮ ਰਹੀਮ ਸਮੇਤ ਚਾਰ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।17 ਜਨਵਰੀ 2019 ਨੂੰ ਚਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।25 ਅਗਸਤ 2017 ਨੂੰ ਪੰਚਕੂਲਾ ਦੀ CBI ਅਦਾਲਤ ਨੇ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਰਾਮ ਰਹੀਮ ਸਿੰਘ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ |
ਜੇਲ੍ਹ 'ਚ ਹੀ ਰਹਿਣ ਪਵੇਗਾ ਰਾਮ ਰਮੀਮ ਨੂੰ
ਭਾਵੇਂ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਕਿਉਂਕਿ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ 'ਚ ਉਮਰ ਕੈਦ ਅਤੇ ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ 'ਚ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ|