ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਦੀ ਪਿਸਤੌਲ ਖੋਹ ਕੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਲਿਆ ਹੈ। ਮਾਮਲੇ 'ਚ ਅੱਜ (ਬੁੱਧਵਾਰ) ਸੁਣਵਾਈ ਹੋਈ। ਜਿਸ 'ਚ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।
ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਕਿਹਾ ਕਿ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇ। ਵੀਡੀਓ ਕਾਨਫਰੰਸਿੰਗ 'ਚ ਚੰਡੀਗੜ੍ਹ ਪੁਲਸ ਦੇ ਅਧਿਕਾਰੀ ਵੀ ਮੌਜੂਦ ਸਨ। ਅਦਾਲਤ ਨੇ ਕਿਹਾ ਕਿ ਜਦੋਂ ਉਹ ਸਵੇਰੇ ਸੈਰ ਕਰਨ ਜਾਂਦੇ ਹਨ ਤਾਂ ਪੁਲਿਸ ਪੇਟ੍ਰੋਲਿੰਗ ਵੀ ਨਜ਼ਰ ਨਹੀਂ ਆਉਂਦੀ। ਜੱਜਾਂ ਦੀ ਸੁਰੱਖਿਆ ਵਧਾਈ ਜਾਵੇ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ।
ਇਹ ਹੈ ਸਾਰਾ ਮਾਮਲਾ
ਦੱਸ ਦੇਈਏ ਕਿ ਐਤਵਾਰ 22 ਸਤੰਬਰ ਨੂੰ ਏਐਸਆਈ ਅਸ਼ਵਿਨੀ ਐਸਕੋਰਟ ਜੱਜ ਐਨਐਸ ਸ਼ੇਖਾਵਤ ਦੇ ਨਾਲ ਸੀ ਜੋ ਮੰਦਰ 'ਚ ਪੂਜਾ ਕਰਨ ਲਈ ਆਏ ਸਨ। ਅਚਾਨਕ, ਵਿਅਕਤੀ ਨੇ ਅਧਿਕਾਰੀ ਦੀ ਪਿਸਤੌਲ ਖੋਹ ਲਈ ਅਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਸੁਰੱਖਿਆ ਕਰਮੀਆਂ ਨੇ ਜੱਜ ਨੂੰ ਤੁਰੰਤ ਘੇਰ ਲਿਆ। ਇਹ ਮਾਮਲਾ ਮੀਡੀਆ 'ਚ ਆਉਂਦੇ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖੁਦ ਨੋਟਿਸ ਲਿਆ।