ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਵੇਲੇ ਅਧਿਕਾਰੀ ਜ਼ਮੀਨੀ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੇ ਹੋਏ ਹਨ ਅਤੇ ਇਸ ਲਈ ਅਸੀਂ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਮਜਬੂਰ ਨਹੀਂ ਕਰ ਸਕਦੇ। ਸਥਿਤੀ ਨੂੰ ਸੰਭਾਲਣਾ ਇਸ ਵੇਲੇ ਤਰਜੀਹ ਹੈ।
ਸਰਕਾਰ 'ਤੇ ਦੋਸ਼ ਲਗਾਏ ਗਏ
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪ੍ਰਸ਼ਾਸਨ ਨੇ ਸਮੇਂ ਸਿਰ ਹੜ੍ਹ ਪ੍ਰਬੰਧਨ ਲਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹ ਟੁੱਟ ਗਏ ਅਤੇ ਹਜ਼ਾਰਾਂ ਏਕੜ ਫਸਲਾਂ ਅਤੇ ਕਈ ਪਿੰਡ ਪ੍ਰਭਾਵਿਤ ਹੋਏ।
ਪੰਜਾਬ ਵਿੱਚ ਹੜ੍ਹਾਂ ਦਾ ਪ੍ਰਭਾਵ
ਕੁੱਲ 23 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ
ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਨਵਾਂਸ਼ਹਿਰ (ਐਸ.ਬੀ.ਐਸ. ਨਗਰ), ਮੋਹਾਲੀ (ਐਸ.ਏ.ਐਸ. ਨਗਰ), ਸੰਗਰੂਰ ਅਤੇ ਮੁਕਤਸਰ।
ਇੰਨੀਆ ਮੌਤਾਂ
ਹੁਣ ਤੱਕ 12 ਜ਼ਿਲ੍ਹਿਆਂ 'ਚ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪਠਾਨਕੋਟ 'ਚ 3 ਲੋਕ ਲਾਪਤਾ ਹਨ।
ਫਸਲਾਂ ਦਾ ਨੁਕਸਾਨ
ਕੁੱਲ 1,71,819 ਹੈਕਟੇਅਰ ਫਸਲਾਂ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ।
ਗੁਰਦਾਸਪੁਰ ਵਿੱਚ ਸਭ ਤੋਂ ਵੱਧ ਨੁਕਸਾਨ (40,169 ਹੈਕਟੇਅਰ) ਹੋਇਆ।