ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇੱਕ ਘੰਟੇ ਦੇ ਅੰਦਰ ਚੋਣ ਅਧਿਕਾਰੀ ਦੀ ਨਿਯੁਕਤੀ ਕਿਵੇਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਅਰਾਜਕਤਾ ਹੈ ਅਤੇ ਲੋਕਤੰਤਰੀ ਪ੍ਰਕਿਰਿਆ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਇੱਕ ਪਾਸੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਦੂਜੇ ਪਾਸੇ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਅਦਾਲਤ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਲਈ ਤਿਆਰ ਹੈ ਸਰਕਾਰ
ਹਾਈਕੋਰਟ ਨੇ ਸਖ਼ਤ ਹੁੰਦੇ ਹੋਏ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਸਰਕਾਰ ਚੋਣ ਨੋਟੀਫਿਕੇਸ਼ਨ ਵਾਪਸ ਲੈ ਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਲਈ ਤਿਆਰ ਹੈ? ਨਹੀਂ ਤਾਂ ਹਾਈ ਕੋਰਟ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕਰਨੇ ਪੈਣਗੇ। ਸੁਣਵਾਈ 1 ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ।