ਮੋਹਾਲੀ 'ਚ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ।
ਤੇਜ਼ ਰਫਤਾਰ ਫਾਰਚੂਨਰ ਨਾਲ ਟੱਕਰ ਹੋਈ
ਜਾਣਕਾਰੀ ਅਨੁਸਾਰ 4 ਨੌਜਵਾਨ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਬਾਕੀ ਦੋ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ 20 ਸਾਲਾ ਸੁਖਵਿੰਦਰ ਸਿੰਘ ਅਤੇ 18 ਸਾਲਾ ਜਸਪ੍ਰੀਤ ਵਜੋਂ ਹੋਈ ਹੈ।