ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹੇ ਵਿਚ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ 30 ਅਕਤੂਬਰ 2023 ਨੂੰ ਛੁੱਟੀ ਰਹੇਗੀ।