ਪੰਜਾਬ ਸਰਕਾਰ ਨੇ ਭਲਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਦੁਸਹਿਰੇ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖ ਇਹ ਫੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ 1076 ਨੰਬਰ 'ਤੇ ਕਾਲ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।
ਪੰਜਾਬ 'ਚ ਦੋ ਦਿਨ ਛੁੱਟੀ ਦਾ ਐਲਾਨ
ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ, ਰਾਜ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ ਸੂਬੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਇਸ ਸਬੰਧੀ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ ਤੇ ਕਾਲਜ ਬੰਦ ਰਹਿਣਗੇ।
ਦੱਸ ਦੇਈਏ ਕਿ 15 ਅਕਤੂਬਰ ਨੂੰ 3000 ਤੋਂ ਵੱਧ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। 4 ਅਕਤੂਬਰ ਨਾਮਜ਼ਦਗੀ ਦੀ ਆਖਰੀ ਮਿਤੀ ਸੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਮੁਕੰਮਲ ਹੋ ਗਈ ਸੀ।
17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ
ਇਸ ਮੌਕੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਵਾਲਮੀਕਿ ਜਯੰਤੀ ਦੇ ਸਨਮਾਨ 'ਚ ਸਾਰੇ ਨਾਗਰਿਕਾਂ ਲਈ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ। ਮਹਾਰਿਸ਼ੀ ਵਾਲਮੀਕਿ ਦਾ ਜਨਮ ਦਿਨ ਹਰ ਸਾਲ ਅਸ਼ਵਿਨ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਸਾਲ 2024 'ਚ ਵਾਲਮੀਕਿ ਜੈਅੰਤੀ 17 ਅਕਤੂਬਰ ਨੂੰ ਮਨਾਈ ਜਾਵੇਗੀ। ਇਸ ਦਿਨ ਨੂੰ ਪ੍ਰਗਟ ਦਿਵਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।
ਲਗਾਤਾਰ ਤਿੰਨ ਛੁੱਟੀਆਂ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਰਹੇਗੀ। 12 ਅਕਤੂਬਰ ਨੂੰ ਦੁਸਹਿਰਾ (ਸ਼ਨੀਵਾਰ) ਤੇ 13 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਤੇ 15 ਅਕਤੂਬਰ ਮੰਗਲਵਾਰ ਨੂੰ ਚੋਣਾਂ ਹੋਣ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। 17 ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।