ਪੰਜਾਬ ਵਿੱਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੂਬੇ ਵਿੱਚ ਪੰਜਾਬ ਸਰਕਾਰ ਨੇ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਦੌਰਾਨ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ।
ਸਕੂਲਾਂ ਦੀਆਂ ਛੁੱਟੀਆਂ 'ਚ ਕੀਤਾ ਗਿਆ ਵਾਧਾ
ਦੱਸ ਦੇਈਏ ਕਿ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (ਸਕੂਲ ਛੁੱਟੀਆਂ) 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ ਦੱਸਿਆ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਠੰਡ ਦੇ ਮੱਦੇਨਜ਼ਰ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।