ਪੰਜਾਬ ਸਰਕਾਰ ਨੇ ਬੁੱਧਵਾਰ, 12 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
11 ਫਰਵਰੀ ਨੂੰ ਛੁੱਟੀ ਦਾ ਐਲਾਨ
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ 11 ਫਰਵਰੀ ਨੂੰ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜਿਸ ਕਾਰਣ ਜਲੰਧਰ ਸ਼ਹਿਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ 26 ਫਰਵਰੀ ਬੁੱਧਵਾਰ ਨੂੰ ਮਹਾਂਸ਼ਿਵਰਾਤਰੀ ਹੈ, ਜਿਸ ਕਾਰਨ ਪੰਜਾਬ ਵਿੱਚ ਛੁੱਟੀ ਰਹੇਗੀ।
ਜਲੰਧਰ ਜ਼ਿਲ੍ਹੇ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਇਸ ਦੌਰਾਨ ਜਲੰਧਰ ਦੀ ਹੱਦ ਅੰਦਰ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 11 ਫਰਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
26 ਫਰਵਰੀ ਨੂੰ ਮਹਾਂਸ਼ਿਵਰਾਤਰੀ
ਧਾਰਮਕ ਮਾਨਤਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ। ਇਸੇ ਕਾਰਨ ਇਸ ਦਿਨ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਨਾਲ ਉਹ ਜਲਦੀ ਪ੍ਰਸੰਨ ਹੁੰਦੇ ਹਨ।