ਪੰਜਾਬ ਸਰਕਾਰ ਨੇ 26 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਕੈਲੰਡਰ 'ਚ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਮਹਾਸ਼ਿਵਰਾਤਰੀ ਨੂੰ ਹਿੰਦੂ ਧਰਮ ਵਿੱਚ ਇੱਕ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਦਿਨ ਨੂੰ ਵਿਸ਼ਵਾਸ ਨਾਲ ਮਨਾਉਂਦੇ ਹਨ।

26 ਫਰਵਰੀ ਨੂੰ ਮਹਾਂਸ਼ਿਵਰਾਤਰੀ
ਧਾਰਮਕ ਮਾਨਤਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ। ਇਸੇ ਕਾਰਨ ਇਸ ਦਿਨ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਨਾਲ ਉਹ ਜਲਦੀ ਪ੍ਰਸੰਨ ਹੁੰਦੇ ਹਨ।