ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਚਾਰ ਦਿਨਾਂ ਦੀ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਛੁੱਟੀਆਂ ਧਾਰਮਿਕ ਅਤੇ ਸੱਭਿਆਚਾਰਕ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਘੋਸ਼ਿਤ ਕੀਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫਾਇਦਾ ਹੋਵੇਗਾ।
ਇਨ੍ਹਾਂ ਛੁੱਟੀਆਂ ਤੋਂ ਇਲਾਵਾ, ਹਰਿਆਣਾ ਦੇ ਸਕੂਲ ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਬੰਦ ਰਹਿਣਗੇ।
ਇਹ ਛੁੱਟੀਆਂ ਹਨ-
18 ਅਪ੍ਰੈਲ – ਗੁੱਡ ਫਰਾਈਡੇ
12 ਮਈ - ਬੁੱਧ ਪੂਰਨਿਮਾ
10 ਅਕਤੂਬਰ - ਕਰਵਾ ਚੌਥ
25 ਨਵੰਬਰ - ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ