ਖਬਰਿਸਤਾਨ ਨੈੱਟਵਰਕ-ਪੰਜਾਬ ਵਿਚ ਭਲਕੇ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਹੈ।
ਸਕੂਲ-ਕਾਲਜ ਰਹਿਣਗੇ ਬੰਦ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) 'ਤੇ ਪੂਰੇ ਪੰਜਾਬ ਵਿੱਚ ਗਜ਼ਟਿਡ ਛੁੱਟੀ ਰਹੇਗੀ। ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਰਿਪੋਰਟਾਂ ਮੁਤਾਬਕ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸਦਾ ਨਾਂ ਰੱਖਣਗੇ।