ਪੰਜਾਬ 'ਚ ਪੰਚਾਇਤੀ ਚੋਣਾਂ ਕਾਰਨ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਐਲਾਨੀ ਗਈ ਹੈ। ਇਸ ਸਬੰਧੀ ਇਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਦਰਅਸਲ ਸੂਬੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਇਸ ਸਬੰਧੀ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ,ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਦੱਸ ਦੇਈਏ ਕਿ 15 ਅਕਤੂਬਰ ਨੂੰ 3000 ਤੋਂ ਵੱਧ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। 4 ਅਕਤੂਬਰ ਨਾਮਜ਼ਦਗੀ ਦੀ ਆਖਰੀ ਮਿਤੀ ਸੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਮੁਕੰਮਲ ਹੋ ਗਈ ਸੀ।
19,010 ਪੋਲਿੰਗ ਬੂਥ ਬਣਾਏ
ਚੋਣਾਂ ਲਈ ਕੁੱਲ 19,010 ਪੋਲਿੰਗ ਬੂਥ ਬਣਾਏ ਜਾਣੇ ਹਨ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ। ਗ੍ਰਾਮ ਪੰਚਾਇਤ ਚੋਣਾਂ 'ਚ ਕੁੱਲ 1,33,97,932 ਵੋਟਰ ਆਪਣੀ ਵੋਟ ਪਾਉਣਗੇ। ਇਸ ਵਾਰ ਵੋਟਰ ਵੀ ਨੋਟਾ ਦੀ ਵਰਤੋਂ ਕਰ ਸਕਣਗੇ।
ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ
ਕਮਿਸ਼ਨ ਮੁਤਾਬਕ ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਦਿੱਤਾ ਜਾਵੇਗਾ। ਗ੍ਰਾਮ ਪੰਚਾਇਤ ਚੋਣਾਂ ਬਹੁਤ ਵੱਡੀਆਂ ਹਨ, ਜਿਸ ਕਾਰਨ ਇੰਨੀਆਂ ਈਵੀਐਮ ਮਸ਼ੀਨਾਂ ਨੂੰ ਸੰਭਾਲਣਾ ਉਨ੍ਹਾਂ ਲਈ ਮੁਸ਼ਕਲ ਹੋ ਰਿਹਾ ਸੀ, ਜਿਸ ਕਾਰਨ ਇਹ ਚੋਣਾਂ ਬੈਲਟ ਪੇਪਰ ਰਾਹੀਂ ਹੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਪੰਚ ਦੀ ਚੋਣ ਗੁਲਾਬੀ ਬੈਲਟ ਪੇਪਰ ਰਾਹੀਂ ਹੋਵੇਗੀ ਅਤੇ ਪੰਚ ਦੀ ਚੋਣ ਚਿੱਟੇ ਬੈਲਟ ਪੇਪਰ ਰਾਹੀਂ ਹੋਵੇਗੀ। ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ।
17 ਅਕਤੂਬਰ ਦੀ ਰਹੇਗੀ ਛੁੱਟੀ
ਦੱਸ ਦੇਈਏ ਕਿ 17 ਅਕਤੂਬਰ ਨੂੰ 2 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੀ ਦੀ ਬਰਸੀ ਹੈ। 16 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ।