ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ ਵਿਆਹ ਪੁਰਬ ਪੰਜਾਬ ਭਰ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 10 ਤਰੀਕ ਨੂੰ ਬਟਾਲਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਟਾਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
ਜਿਸ ਵਿੱਚ ਸੁਰੱਖਿਆ ਅਤੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਸਬੰਧੀ ਕਈ ਫੈਸਲੇ ਲਏ ਗਏ। ਨਾਲ ਹੀ 10 ਸਤੰਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ਮੋਟਰਸਾਈਕਲ ਜਾਂ ਟਰੈਕਟਰ 'ਤੇ ਕਿਸੇ ਨੂੰ ਵੀ ਗੁੰਡਾਗਰਦੀ ਨਹੀਂ ਕਰਨ ਦਿੱਤੀ ਜਾਵੇਗੀ, ਜੇਕਰ ਕੋਈ ਗੁੰਡਾਗਰਦੀ ਕਰਦਾ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।