ਪੰਜਾਬ ਸਰਕਾਰ ਨੇ ਵੀ ਛੱਠ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 7 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਛੁੱਟੀ ਸਿਰਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਐਲਾਨੀ ਗਈ ਸੀ, ਜੋ ਕਿ ਰਾਖਵੀਂ ਛੁੱਟੀ ਰਹੇਗੀ। ਪੰਜਾਬ ਸਰਕਾਰ ਨੇ ਇਹ ਰਾਖਵੀਂ ਛੁੱਟੀ ਸਿਰਫ਼ ਸਰਕਾਰੀ ਮੁਲਾਜ਼ਮਾਂ ਲਈ ਐਲਾਨੀ ਹੈ। ਪਰ ਇਹ ਛੁੱਟੀ ਹੋਰ ਅਦਾਰਿਆਂ 'ਤੇ ਲਾਗੂ ਨਹੀਂ ਹੋਵੇਗੀ। ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਪਹਿਲਾਂ ਵਾਂਗ ਹੀ ਖੁੱਲ੍ਹੇ ਰਹਿਣਗੇ। ਦਫ਼ਤਰ ਵੀ ਖੁੱਲ੍ਹੇ ਰਹਿਣਗੇ।
ਪਹਿਲੀ ਵਾਰ ਛੱਠ ਤਿਉਹਾਰ ਦੀ ਛੁੱਟੀ
ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਤੋਂ ਪਹਿਲਾਂ ਪੰਜਾਬ ਵਿੱਚ ਛੱਠ ਪੂਜਾ ਦੀ ਛੁੱਟੀ ਕਦੇ ਨਹੀਂ ਹੋਈ। ਇਸ ਵਾਰ ਵੀ ਛਠ ਪੂਜਾ 'ਤੇ ਗਜ਼ਟਿਡ ਛੁੱਟੀ ਨਹੀਂ ਹੋਵੇਗੀ।
15 ਅਤੇ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਸ ਤੋਂ ਬਾਅਦ 15 ਅਤੇ 16 ਨਵੰਬਰ ਨੂੰ ਪੰਜਾਬ ਵਿੱਚ ਛੁੱਟੀ ਰਹੇਗੀ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨਾਨਕ ਜਯੰਤੀ ਸਿੱਖ ਪੰਥ ਦੇ ਸਭ ਤੋਂ ਪਵਿੱਤਰ ਤਿਉਹਾਰਾਂ 'ਚੋਂ ਇੱਕ ਹੈ
ਗੁਰੂ ਨਾਨਕ ਗੁਰਪੁਰਬ ਨੂੰ ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ, ਇਸ ਗੁਰਪੁਰਬ ਨੂੰ ਗੁਰੂ ਨਾਨਕ ਜਯੰਤੀ ਅਤੇ ਗੁਰੂ ਨਾਨਕ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਨਾਨਕ ਜਯੰਤੀ ਸਿੱਖ ਪੰਥ ਦੇ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ।
ਲੁਧਿਆਣਾ 'ਚ ਹੋਇਆ ਸੀ ਕਰਤਾਰ ਸਿੰਘ ਸਰਾਭਾ ਦਾ ਜਨਮ
ਕਰਤਾਰ ਸਿੰਘ ਸਰਾਭਾ ਜੀ ਦਾ ਜਨਮ 24 ਮਈ 1896 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ। ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ।