ਖਬਰਿਸਤਾਨ ਨੈੱਟਵਰਕ-ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਵੀਰਵਾਰ, 31 ਜੁਲਾਈ ਨੂੰ ਹੋਵੇਗੀ। ਇਸ ਦਿਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਹੈ।
ਰਾਖਵੀਂ ਛੱਟੀ
31 ਜੁਲਾਈ ਦੀ ਛੁੱਟੀ ਸਰਕਾਰ ਵੱਲੋਂ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ, ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 2025 ਲਈ ਰਾਖਵੀਆਂ (ਚੋਣਵੀਆਂ) ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਛੁੱਟੀਆਂ ਸਰਕਾਰੀ ਕਰਮਚਾਰੀਆਂ ਲਈ ਹਨ, ਜੋ ਆਪਣੀ ਧਾਰਮਿਕ ਜਾਂ ਸਾਂਸਕ੍ਰਿਤਕ ਲੋੜ ਅਨੁਸਾਰ ਇਨ੍ਹਾਂ ਵਿੱਚੋਂ 2 ਛੁੱਟੀਆਂ ਚੁਣ ਸਕਦੇ ਹਨ। ਇਹ ਛੁੱਟੀਆਂ ਲਾਜ਼ਮੀ ਨਹੀਂ ਹੁੰਦੀਆਂ, ਪਰ ਕਰਮਚਾਰੀ ਆਪਣੀ ਪਸੰਦ ਅਨੁਸਾਰ ਇਨ੍ਹਾਂ ਦੀ ਚੋਣ ਕਰ ਸਕਦੇ ਹਨ।