ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਇਸਦਾ ਅਸਰ ਹਿਮਾਚਲ ਅਤੇ ਉਤਰਾਖੰਡ ਵਰਗੇ ਪਹਾੜੀ ਰਾਜਾਂ ਵਿੱਚ ਨਜ਼ਰ ਆ ਰਿਹਾ ਹੈ। ਪ੍ਰਸ਼ਾਸਨ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿੱਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ।ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ।ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ, ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਯਾਨੀ 25 ਅਗਸਤ 2025 ਨੂੰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ, ਇਸ ਦਿਨ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।