ਪੰਜਾਬ ਸਰਕਾਰ ਨੇ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀਸੀ ਗੁਰਦਾਸਪੁਰ ਨੇ 4 ਮਾਰਚ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੌਲਾ ਸਾਹਿਬ ਜੀ ਦਾ ਮੇਲਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ |
ਉਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਤੋਂ ਪ੍ਰਾਪਤ ਰਿਪੋਰਟ ਅਤੇ ਸ੍ਰੀ ਚੌਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ 'ਚ 4 ਮਾਰਚ ਨੂੰ ਸਥਾਨਕ ਸਰਕਾਰੀ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇਸ ਦਿਨ ਨਿਗਮਾਂ, ਬੋਰਡਾਂ, ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਵਾਂਗ ਹੀ ਹੋਣਗੀਆਂ।