ਪੰਜਾਬ ਵਿੱਚ ਅਗਲੇ ਹਫ਼ਤੇ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਹੈ।
ਪੰਜਾਬ ਦੇ ਮੁੱਖ ਸਕੱਤਰ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਜਾਣਕਾਰੀ ਦਿੱਤੀ ਗਈ ਹੈ।