ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਰਹੇਗੀ ਛੁੱਟੀ , ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
ਪੰਜਾਬ 'ਚ ਇੱਕ ਵਾਰ ਫਿਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
ਇਸ ਦੇ ਨਾਲ ਹੀ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰਸਤੇ 'ਚ ਆਉਣ ਵਾਲਿਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
'Holiday declared in Punjab','government hoiday','schools colleges will remain closed','liquor shops will also remain closed for two days','Prakash Parv of Shri Guru Ramdas Sahib Ji','Amritsar'