ਦਿੱਲੀ 'ਚ 5 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਕੂਲ, ਕਾਲਜ ਅਤੇ ਇੱਥੋਂ ਤੱਕ ਕਿ ਸਰਕਾਰੀ ਦਫ਼ਤਰ ਵੀ 5 ਫਰਵਰੀ, ਬੁੱਧਵਾਰ ਨੂੰ ਬੰਦ ਰਹਿਣਗੇ। ਕਿਉਂਕਿ ਇਸ ਦਿਨ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਹੋਵੇਗੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੀਆਂ ਸਾਰੀਆਂ 70 ਸੀਟਾਂ 'ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।