ਪੰਜਾਬ ਸਰਕਾਰ ਨੇ ਸੂਬੇ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਰਹੇਗੀ।
ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ। ਦੱਸ ਦੇਈਏ ਕਿ 19 ਅਕਤੂਬਰ ਨੂੰ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਹੈ, ਬਾਕੀ ਸੂਬੇ ਵਿਚ ਨਹੀਂ ਹੈ। ਬਾਕੀ ਜ਼ਿਲ੍ਹਿਆਂ ਦੇ ਬੱਚਿਆਂ ਨੂੰ 19 ਅਕਤੂਬਰ ਨੂੰ ਸਕੂਲ ਜਾਣਾ ਹੋਵੇਗਾ।
ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੰਜਾਬ 'ਚ ਛੁੱਟੀ
ਅੱਜ ਵੀ 17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੰਜਾਬ 'ਚ ਛੁੱਟੀ ਹੈ। 17 ਅਕਤੂਬਰ ਨੂੰ ਵਾਲਮੀਕਿ ਜਯੰਤੀ ਦੇ ਸਨਮਾਨ ਵਿੱਚ ਸਾਰੇ ਨਾਗਰਿਕਾਂ ਲਈ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਇਸ ਮਹੀਨੇ ਦੇ ਅੰਤ ਵਿੱਚ ਲਗਾਤਾਰ ਕਈ ਦਿਨ ਛੁੱਟੀਆਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਰਕਾਰੀ ਦਫ਼ਤਰ, ਬੈਂਕ ਅਤੇ ਸਕੂਲ ਬੰਦ ਰਹਿਣਗੇ। ਸ਼ਨੀਵਾਰ ਅਤੇ ਐਤਵਾਰ ਦੀਆਂ ਹਫਤਾਵਾਰੀ ਛੁੱਟੀਆਂ ਤੋਂ ਇਲਾਵਾ ਜਨਤਕ ਛੁੱਟੀਆਂ ਵੀ ਹੋਣਗੀਆਂ।