ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਹ ਛੁੱਟੀਆਂ 31 ਦਸੰਬਰ ਨੂੰ ਖਤਮ ਹੋਣਗੀਆਂ। ਇਸ ਤੋਂ ਤੁਰੰਤ ਬਾਅਦ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਹੋਵੇਗੀ। 5 ਜਨਵਰੀ ਦਿਨ ਐਤਵਾਰ ਅਤੇ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੋਵੇਗਾ। ਇਸ ਸਬੰਧੀ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ।
ਜਿਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।