ਪੰਜਾਬ 'ਚ 15 ਤਰੀਕ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਲੁਧਿਆਣਾ ਦੇ ਡੀਸੀ ਨੇ 11 ਤੇ 14 ਅਕਤੂਬਰ ਨੂੰ ਕੁਝ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਸਕੂਲਾਂ ਨੂੰ ਸਿਖਲਾਈ ਕੇਂਦਰ ਬਣਾਉਣ ਦੇ ਕਾਰਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਤਾਂ ਜੋ ਪੰਚਾਇਤੀ ਚੋਣਾਂ ਬਿਨਾਂ ਕਿਸੇ ਰੁਕਾਵਟ ਤੋਂ ਕਰਵਾਈਆਂ ਜਾ ਸਕਣ।