ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਰਾਉਵਾਲੀ ਨੇੜੇ ਯੂਨੀਕ ਫੀਲਿੰਗ ਪੈਟਰੋਲ ਪੰਪ 'ਤੇ ਦੇਰ ਰਾਤ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਇੱਕ ਵਿਅਕਤੀ ਕਾਰ ਵਿੱਚੋਂ ਬਾਹਰ ਆਇਆ ਅਤੇ ਪੈਟਰੋਲ ਪੰਪ ਦੇ ਕਰਮਚਾਰੀਆਂ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ।। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।
ਪੈਟਰੋਲ ਪੰਪ ਦੇ ਮਾਲਕ ਰਾਮ ਨਿਰੰਜਨ ਕੰਠ ਨੇ ਦੱਸਿਆ ਕਿ ਜਦੋਂ ਇੱਕ i20 ਕਾਰ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਆਈ ਤਾਂ ਉਸ 'ਤੇ ਪੰਜਾਬ ਪੁਲਸ ਦਾ ਸਟਿੱਕਰ ਲੱਗਿਆ ਹੋਇਆ ਸੀ। ਕਾਰ ਵਿੱਚ 5 ਤੋਂ 6 ਲੋਕ ਮੌਜੂਦ ਸਨ ਅਤੇ ਉਨ੍ਹਾਂ ਨੇ ਪਹਿਲਾਂ ਆਪਣੀ ਕਾਰ ਵਿੱਚ ਜਲਦੀ ਪੈਟਰੋਲ ਭਰਨ ਲਈ ਕਿਹਾ। ਪੰਪ ਕਰਮਚਾਰੀਆਂ ਨੇ ਕਿਹਾ ਕਿ ਪਹਿਲਾਂ ਮੈਂ ਇੱਕ ਹੋਰ ਗੱਡੀ ਵਿੱਚ ਪੈਟਰੋਲ ਭਰਾਂਗਾ ਅਤੇ ਫਿਰ ਤੁਹਾਡੀ ਗੱਡੀ ਵਿੱਚ ਪੈਟਰੋਲ ਭਰਾਂਗਾ।
ਇਸ ਮਾਮਲੇ ਨੂੰ ਲੈ ਕੇ ਕਾਰ ਵਿੱਚ ਸਵਾਰ ਲੋਕਾਂ ਨੇ ਪੈਟਰੋਲ ਪੰਪ ਦੇ ਦੋ ਕਰਮਚਾਰੀਆਂ ਦੀ ਕੁੱਟ-ਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਵਿੱਚ ਇੱਕ ਬਜ਼ੁਰਗ ਵਿਅਕਤੀ ਵੀ ਸ਼ਾਮਲ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਬਾਰੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਏਐਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਰਜਿੰਦਰ ਪ੍ਰਸਾਦ, ਵਿਸ਼ਾਲ ਤਿਵਾੜੀ ਵਜੋਂ ਹੋਈ ਹੈ। ਸੀਸੀਟੀਵੀ ਕਬਜ਼ੇ ਵਿੱਚ ਲੈ ਲਈ ਗਈ ਹਐ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਕਤ ਵਾਹਨ ਦਾ ਨੰਬਰ ਵੀ ਟਰੇਸ ਕਰ ਲਿਆ ਗਿਆ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।