ਨਵਾਂਸ਼ਹਿਰ 'ਚ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਤੇ ਸਵਾਰੀਆਂ ਨਾਲ ਭਰੀ ਸਕੂਲ ਬੱਸ ਪਲਟੀ
ਨਵਾਂਸ਼ਹਿਰ 'ਚ ਨੈਸ਼ਨਲ ਹਾਈਵੇਅ 'ਤੇ ਇਕ ਸਕੂਲੀ ਬੱਸ ਸੜਕ ਦੇ ਵਿਚਕਾਰ ਪਲਟ ਗਈ। ਇਸ ਦੌਰਾਨ ਬੱਸ 'ਚ ਸਵਾਰ ਲੋਕ ਜ਼ਖ਼ਮੀ ਹੋ ਗਏ। ਫਿਲਹਾਲ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜਾਣਕਾਰੀ ਅਨੁਸਾਰ ਖੇਮਕਰਨ ਤੋਂ ਸ਼ਰਧਾਲੂ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਦੋ ਬੱਸਾਂ ਵਿਚ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ, ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਬੱਸ ਨੇ ਅੱਗੇ ਜਾ ਰਹੀ ਬੱਸ ਨੂੰ ਟੱਕਰ ਮਾਰ ਦਿੱਤੀ।
ਬੱਸ 'ਚ 30 ਯਾਤਰੀ ਸਨ ਸਵਾਰ
ਇਸ ਟੱਕਰ ਕਾਰਨ ਅੱਗੇ ਜਾ ਰਹੀ ਬੱਸ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਪਲਟ ਗਈ। ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਈ ਸਕੂਲੀ ਬੱਸ ਵਿੱਚ ਕੋਈ ਬੱਚਾ ਨਹੀਂ ਸੀ, ਜਦਕਿ ਹੋਰ ਲੋਕ ਸਵਾਰ ਸਨ। ਬੱਸ ਵਿੱਚ 30 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਵਿੱਚ ਕਈ ਬੱਚੇ ਵੀ ਸਨ। ਬੱਸ ਵਿੱਚ ਸਵਾਰ ਸਵਾਰੀਆਂ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਸਮਾਗਮ ਲਈ ਜਾ ਰਹੀਆਂ ਸਨ। ਬੱਸ ਵਿੱਚ ਸਵਾਰ ਬੱਚਿਆਂ ਸਮੇਤ ਕਈ ਔਰਤਾਂ ਜ਼ਖ਼ਮੀ ਹੋ ਗਈਆਂ।
'Horrible accident on National Highway in Nawanshahr','Nawanshahr school bus accident','Horrible accident'