ਰਾਜਸਥਾਨ ਦੇ ਕਰੌਲੀ 'ਚ ਬੱਸ ਅਤੇ ਕਾਰ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿਚ 3 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। 5 ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਕਰੌਲੀ ਦੇ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਮੰਗਲਵਾਰ ਰਾਤ 8 ਵਜੇ ਕਰੋਲੀ-ਗੰਗਾਪੁਰ ਰੋਡ 'ਤੇ ਸਲੇਮਪੁਰ ਪਿੰਡ ਨੇੜੇ ਹੋਇਆ।
ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ
ਮਰਨ ਵਾਲੇ ਸਾਰੇ ਪੰਜ ਲੋਕ ਕਾਰ ਵਿੱਚ ਸਵਾਰ ਸਨ। ਉਹ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ। ਹਸਪਤਾਲ 'ਚ ਜ਼ਖਮੀਆਂ ਦਾ ਇਲਾਜ ਜਾਰੀ ਹੈ। ਨਾਲ ਹੀ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ।