ਖਬਰਿਸਤਾਨ ਨੈੱਟਵਰਕ- ਮੋਗਾ ਤੋਂ ਇਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿਥੇ ਭਰਾ ਨੇ ਅਣਖ ਖਾਤਰ ਆਪਣੀ ਭੈਣ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਾਮਲਾ ਪਿੰਡ ਦੋਲੇਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਗੁਰਦੁਆਰਾ ਸਾਹਿਬ ਵਿਖੇ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ।
ਗੁਰਦੁਆਰੇ ਸੇਵਾ ਕਰ ਰਹੀ ਸੀ ਭੈਣ
ਜਾਣਕਾਰੀ ਅਨੁਸਾਰ ਸਿਮਰਨ ਕੌਰ (25) ਲੰਗਰ ਹਾਲ ਵਿੱਚ ਸੇਵਾ ਕਰ ਰਹੀ ਸੀ। ਉਹ ਲੰਗਰ ਹਾਲ ਵਿਚ ਪਰਸ਼ਾਦੇ ਬਣਾ ਰਹੀ ਸੀ ਉਸ ਸਮੇਂ ਉਸ ਦਾ ਸਕਾ ਭਰਾ ਹਰਮਨ ਸਿੰਘ ਵੀ ਉਥੇ ਪਹੁੰਚ ਗਿਆ, ਜਿਸ ਨੇ ਆਪਣੀ ਭੈਣ ਸਿਮਰਨ ਦੇ ਦੋ ਗੋਲੀਆਂ ਸਿਰ ਵਿਚ ਮਾਰੀਆਂ, ਜਿਸ ਨਾਲ ਲੜਕੀ ਦੀ ਮੌਕੇ ਉਤੇ ਹੀ ਮੌਤ ਹੋ ਗਈ।
3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ
ਸੂਚਨਾ ਮਿਲਣ ਉਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਸੀ। ਪੁਲਿਸ ਨੇ ਕਾਤਲ ਭਰਾ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਕਤਲ ‘ਚ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ। ਜਾਣਕਾਰੀ ਮੁਤਾਬਕ ਸਿਮਰਨ ਕੌਰ ਨੇ ਤਿੰਨ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਇੱਛਾ ਦੇ ਵਿਰੁੱਧ ਪਿੰਡ ਦੇ ਹੀ ਇਕ ਨੌਜਵਾਨ ਇੰਦਰਜੀਤ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ, ਜਿਸ ਕਾਰਨ ਹਰਮਨ ਆਪਣੀ ਭੈਣ ਦੇ ਇਸ ਫੈਸਲੇ ਤੋਂ ਕਾਫੀ ਨਾਰਾਜ਼ ਸੀ।