ਹੁਸ਼ਿਆਰਪੁਰ ਦੇ ਚੱਬੇਵਾਲ ਨੇੜੇ ਸਵੇਰੇ ਇੱਕ ਟਰੈਕਟਰ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 6 ਬੱਸ ਯਾਤਰੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦੋਂ ਕਿ ਬੱਸ ਅੱਗੇ ਤੋਂ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੈਕਟਰ ਚਲਾ ਰਹੇ ਵਿਅਕਤੀ ਕਾਰਨ ਹੋਇਆ।
ਸਾਹਮਣੇ ਤੋਂ ਟਰੈਕਟਰ ਨੇ ਮਾਰੀ ਟੱਕਰ
ਘਟਨਾ ਦੇ ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਇੱਟਾਂ ਨਾਲ ਲੱਦਿਆ ਟਰੈਕਟਰ ਸਾਹਮਣੇ ਤੋਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਟਰੈਕਟਰ ਦੀ ਸਿਰਫ਼ ਇੱਕ ਹੀ ਬੱਤੀ ਜਗ ਰਹੀ ਸੀ, ਜਿਸ ਤੋਂ ਬਾਅਦ ਉਸ ਨੇ ਤੇਜ਼ ਰਫ਼ਤਾਰ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬੱਸ ਵਿੱਚ ਬੈਠੇ 6 ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਟਰੈਕਟਰ ਚਾਲਕ ਮੌਕੇ ਤੋਂ ਫਰਾਰ
ਇਸ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਟਰੈਕਟਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।