ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਸਨ। ਇਸ ਸਮੇਂ ਉਹ ਮੋਹਾਲੀ ਦੇ ਹਸਪਤਾਲ 'ਚ ਦਾਖਲ ਹਨ। ਉੱਥੇ ਹੀ ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਅੱਜ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਅਪਡੇਟ ਦਿੱਤੀ ਹੈ। ਦੱਸ ਦੇਈਏ ਕਿ ਗਾਇਕ ਦਾ ਹਾਲ ਜਾਨਣ ਲਈ CM ਮਾਨ ਵੀ ਫੋਰਟਿਸ ਹਸਪਾਲ ਪਹੁੰਚੇ ਸਨ।
ਹਸਪਤਾਲ ਦੇ ਡਾਕਟਰਾਂ ਦੇ ਮੁਤਾਬਕ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ। ਉਹ ਫੋਰਟਿਸ ਹਸਪਤਾਲ ਦੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਟੀਮ ਦੁਆਰਾ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ।
ਬੀਤੇ ਦਿਨ ਹੋਇਆ ਸੀ ਭਿਆਨਕ ਹਾਦਸਾ
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਬੀਤੇ ਦਿਨ ਫੋਰਟਿਸ ਹਸਪਤਾਲ ਨੇ ਦੱਸਿਆ ਸੀ ਕਿ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਮਹਾਲੀ ਦੇ ਫੋਰਟਿਸ ਹਸਪਤਾਲ ਰੈਫਰ ਕੀਤਾ ਗਿਆ ਸੀ। ਦੁਪਹਿਰ 1:45 ਵਜੇ ਉਨ੍ਹਾਂ ਨੂੰ ਬਹੁਤ ਹੀ ਗੰਭੀਰ ਹਾਲਤ ਵਿੱਚ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਬੀਤੇ ਦਿਨ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਮਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ।