ਲੁਧਿਆਣਾ ਵਿਚ ਬੀਤੇ ਦਿਨ ਪਤੀ ਪਤਨੀ ਉਤੇ ਲੁਟੇਰਿਆਂ ਵਲੋਂ ਕੀਤੇ ਜਾਨਲੇਵਾ ਹਮਲੇ ਵਿਚ ਪੁਲਸ ਨੇ ਵੱਡਾ ਖੁਲਾਸਾ ਕਰਦੇ ਹੋਏ 6 ਦੋਸ਼ੀਆਂ ਨੂੂੰ ਕਾਬੂ ਕੀਤਾ ਹੈ, ਜਿਸ ਵਿਚ ਪਤਨੀ ਦੀ ਮੌਤ ਹੋ ਗਈ ਸੀ।
ਪਤੀ ਸਮੇਤ 6 ਮੁਲਜ਼ਮ
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ ਕਾਰੋਬਾਰੀ ਅਨੋਕ ਮਿੱਤਲ ਅਤੇ ਉਨ੍ਹਾਂ ਦੀ ਪਤਨੀ 'ਤੇ ਲੁਧਿਆਣਾ ਵਿੱਚ ਹਮਲਾ ਹੋਇਆ ਸੀ। ਹੁਣ ਇਸ ਮਾਮਲੇ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ, ਜਿਸ ਵਿਚ ਸਾਹਮਣੇ ਆਇਆ ਹੈ ਕਿ ਅਨੋਕ ਮਿੱਤਲ ਨੇ ਹੀ ਖੁਦ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਵਾਇਆ ਸੀ।ਲੁਧਿਆਣਾ ਪੁਲਸ ਨੇ ਔਰਤ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ ਅਤੇ ਔਰਤ ਦੇ ਪਤੀ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਹਿਲਾਂ ਵੀ ਪਤਨੀ ਨੂੰ ਮਾਰਨ ਲਈ ਬਣਾਈ ਸੀ ਯੋਜਨਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਕਿਹਾ ਕਿ ਪਤੀ ਅਨੋਕ ਮਿੱਤਲ ਨੇ ਇਹ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪ੍ਰੇਮਿਕਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਟੀਮ ਨੇ ਬਹੁਤ ਮਿਹਨਤ ਨਾਲ ਇਸ ਰਹੱਸ ਨੂੰ ਸੁਲਝਾ ਲਿਆ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਉਸ ਨੇ ਪਹਿਲਾਂ ਵੀ ਦੋ ਵਾਰ ਆਪਣੀ ਪਤਨੀ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ।
ਦਿਖਾਈ ਜਾ ਰਹੀ ਸੀ ਲੁੱਟ-ਖੋਹ ਦੀ ਘਟਨਾ
ਦੱਸ ਦੇਈਏ ਕਿ ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਲੁੱਟ ਦੀ ਘਟਨਾ ਮੰਨਿਆ ਜਾ ਰਿਹਾ ਸੀ ਪਰ ਡੂੰਘੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਈ। ਪੁਲਸ ਨੇ ਉਹ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ਵਿੱਚ ਦੋਸ਼ੀ ਆਇਆ ਸੀ। ਇਸ ਸਬੰਧ ਵਿੱਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਜਾਵੇਗਾ।