ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਨੇ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਡੀਸੀ ਡਾ: ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡੀਸੀ ਮੇਜਰ ਡਾ: ਅਮਿਤ ਮਹਾਜਨ ਨੇ ਉਨ੍ਹਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ।
ਜਲੰਧਰ ਪੁਲਸ ਨੇ ਵੀ ਕਮਿਸ਼ਨਰ ਨੂੰ ਸਲਾਮੀ ਦਿੱਤੀ। ਪ੍ਰਦੀਪ ਕੁਮਾਰ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ, ਟਰਾਂਸਪੋਰਟ ਸਕੱਤਰ ਅਤੇ ਸੁਤੰਤਰਤਾ ਸੈਨਾਨੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਕਮਿਸ਼ਨਰ ਜਲੰਧਰ ਡਵੀਜ਼ਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਤਨਦੇਹੀ ਅਤੇ ਮਿਹਨਤ ਨਾਲ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ।