ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਲਗਾਤਾਰ ਨਾਜਾਇਜ਼ ਸ਼ਰਾਬ ਨੂੰ ਲੈ ਸਖਤ ਕਾਰਵਾਈ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਲੰਧਰ ਦੇ ਬਸਤੀਆਦ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਹਾਲਾਂਕਿ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਵੀ ਸੀਨੀਅਰ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਸ ਜਲਦ ਹੀ ਇੱਕ ਕਾਨਫਰੰਸ ਰਾਹੀਂ ਇਸ ਮਾਮਲੇ ਸਬੰਧੀ ਵੱਡਾ ਖੁਲਾਸਾ ਕਰ ਸਕਦੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਨੇ ਪੱਛਮੀ ਹਲਕਾ ਪਾਇਲ 'ਚ ਨਾਜਾਇਜ਼ ਸ਼ਰਾਬ, ਸੱਟੇਬਾਜ਼ੀ ਅਤੇ ਨਸ਼ਿਆਂ ਨੂੰ ਲੈ ਕੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਸੀ। ਇਸ ਦੌਰਾਨ ਕਈ ਆਗੂਆਂ ਦੇ ਕਰੀਬੀਆਂ 'ਤੇ ਗੰਭੀਰ ਦੋਸ਼ ਲਾਏ ਗਏ।