ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਦੁਆਰਾ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਜੀ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਕੀਤੇ ਵਾਅਦੇ ਨੂੰ ਨਿਭਾਉਂਦੇ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ। ਸਰਕਾਰ ਨੇ ਅੱਜ ਐਸਸੀ ਲੋਕਾਂ ਦਾ ਕਰਜ਼ ਮੁਆਫ਼ ਕਰਨ ਦਾ ਐਲਨ ਕੀਤਾ ਹੈ|
CM ਮਾਨ ਨੇ ਕਿਹਾ ਕਿ ਕਰਜ਼ਾ ਲੈਣਾ ਕਿਸੇ ਦਾ ਸ਼ੌਂਕ ਨਹੀਂ ਹੁੰਦਾ, ਇਨਸਾਨ ਆਪਣਾ ਕੰਮਕਾਰ ਵਧਾਉਣ ਲਈ ਹੀ ਕਰਜ਼ਾ ਲੈਂਦਾ ਹੈ। ਮਿਹਨਤ ਕਰਨ ਦੇ ਬਾਵਜੂਦ ਵੀ ਹਾਲਾਤਾਂ ਤੋਂ ਹਾਰੇ ਲੋਕਾਂ ਨਾਲ ਸਾਡੀ ਸਰਕਾਰ ਹਮੇਸ਼ਾ ਖੜ੍ਹੀ ਹੈ। ਉਹਨਾਂ ਨੂੰ ਮਾੜੇ ਹਾਲਾਤਾਂ 'ਚੋਂ ਬਾਹਰ ਕੱਢਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ।
ਅੱਜ ਕੈਬਨਿਟ ਦੀ ਮੀਟਿੰਗ 'ਚ Punjab Scheduled Castes Land Development and Finance Corporation ਵੱਲੋਂ 31 ਮਾਰਚ 2020 ਤੱਕ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਦਿੱਤਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਯੋਜਨਾ ਦਾ ਲਗਭਗ 4,727 ਪਰਿਵਾਰਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਨੇ ਕਿਹਾ ਕਿ ਸਾਡੀ ਨੀਅਤ ਸਾਫ਼ ਹੈ। ਅਸੀਂ ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਤਾਰ ਲੱਗੇ ਹੋਏ ਹਾਂ। ਕਾਫ਼ੀ ਹੱਦ ਤੱਕ ਅਸੀਂ ਇਸ ਸਮੱਸਿਆ 'ਤੇ ਕੰਟਰੋਲ ਕਰ ਲਿਆ ਹੈ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾ ਰਿਹਾ। ਉਹਨਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।