ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਬੱਸਾਂ ਅੰਦਰ ਸਫ਼ਰ ਕਰਨ ਵਾਲਿਆਂ ਨੂੰ 3 ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ 3 ਦਿਨ ਚੱਕਾ ਜਾਮ ਰਹਿਣ ਵਾਲਾ ਹੈ। ਇਹ ਹੜਤਾਲ ਪੂਰੇ ਪੰਜਾਬ ਵਿੱਚ 9, 10 ਅਤੇ 11 ਜੁਲਾਈ ਨੂੰ ਹੋਵੇਗੀ। ਇਸ ਦੌਰਾਨ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਆਪਣੀਆਂ ਮੰਗਾਂ ਲਈ ਹੜਤਾਲ 'ਤੇ ਰਹਿਣਗੇ।
ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਤਿੰਨ ਦਿਨਾਂ ਦੀ ਹੜਤਾਲ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਕਮਲ ਕੁਮਾਰ, ਬਲਵਿੰਦਰ ਸਿੰਘ ਰਾਠ, ਰੇਸ਼ਮ ਸਿੰਘ ਗਿੱਲ ਅਤੇ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ। ਜਿਸ ਕਾਰਨ ਇੱਕ ਵਾਰ ਫਿਰ ਹੜਤਾਲ ਦਾ ਐਲਾਨ ਕੀਤਾ ਗਿਆ ਹੈ।