ਫਰੀਦਕੋਟ ਦੇ ਪਿੰਡ ਧੌਲਾ 'ਚ ਪਿਤਾ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।
ਫਿਲਹਾਲ ਪੁਲਸ ਨੇ ਲੜਕੇ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਸ ਨੇ ਦੱਸਿਆ ਕਿ ਕੱਲ੍ਹ ਪਿੰਡ ਧੌਲਾ ਦੇ ਸ਼ਿਵਰਾਜ ਸਿੰਘ ਨੇ ਆਪਣੇ ਇਕਲੌਤੇ ਪੁੱਤਰ ਨਵਜੋਤ ਸਿੰਘ ਉਮਰ ਕਰੀਬ 22 ਸਾਲ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਦਾ ਇਲਾਜ ਚੱਲ ਰਿਹਾ ਸੀ ਤੇ ਅੱਜ ਉਸ ਦੀ ਮੌਤ ਹੋ ਗਈ |
ਲਾਇਸੰਸਸ਼ੁਦਾ ਬੰਦੂਕ ਨਾਲ ਗੋਲੀ ਮਾਰੀ
ਪੁਲਸ ਨੇ ਇਹ ਵੀ ਦੱਸਿਆ ਕਿ ਲੜਕੇ ਦੇ ਪਿਤਾ ਅਤੇ ਚਾਚੇ ਨੂੰ ਸ਼ੱਕ ਸੀ ਕਿ ਨਵਜੋਤ ਸਿੰਘ ਉਨ੍ਹਾਂ ਦਾ ਪੁੱਤਰ ਨਹੀਂ ਹੈ, ਜਿਸ ਕਾਰਨ ਪਿਤਾ ਨੇ ਲਾਇਸੈਂਸੀ ਬੰਦੂਕ ਨਾਲ ਪੁੱਤਰ ਨੂੰ ਗੋਲੀ ਮਾਰ ਦਿੱਤੀ।