ਖਬਰਿਸਤਾਨ ਨੈੱਟਵਰਕ, ਜਲੰਧਰ: ਕਿਸਾਨਾਂ ਨੇ ਪਿੰਡਾਂ ਵਿੱਚ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਵਿੱਚ ਕੈਬਨਿਟ ਮੰਤਰੀ ਵਜੋਂ ਤਾਇਨਾਤ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕ ਕੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕੀਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਬੀਤੀ 3 ਅਕਤੂਬਰ ਨੂੰ 4 ਕਿਸਾਨਾਂ ਤੇ 1 ਪੱਤਰਕਾਰ ਨੂੰ ਥਾਰ ਗੱਡੀ ਹੇਠ ਕੁਚਲ ਦਿੱਤਾ ਗਿਆ ਸੀ। ਕਿਸਾਨਾਂ ਨੇ ਦੱਸਿਆ ਕਿ ਇਸ ਘਟਨਾ ਦਾ ਦੋਸ਼ੀ ਅਜੇ ਮਿਸ਼ਰਾ ਟੈਣੀ ਹੈ ਜੋ ਅਜੇ ਵੀ ਭਾਜਪਾ ਵਿੱਚ ਕੈਬਨਿਟ ਮੰਤਰੀ ਵਜੋਂ ਤਾਇਨਾਤ ਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਸ ਨੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੋਂ ਇਹ ਕੰਮ ਕਰਵਾਇਆ ਸੀ। ਇਸ ਦੌਰਾਨ ਕਿਸਾਨ ਆਗੂ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਭਾਜਪਾ ਅਜੇ ਟੈਣੀ ਨੂੰ ਪਾਰਟੀ ਤੋਂ ਵੱਖ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਲਖੀਮਪੁਰੀ ਮਾਮਲੇ 'ਚ ਇਨਸਾਫ਼ ਨਾ ਮਿਲਣ ਕਾਰਨ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ
ਕਿਸਾਨ ਆਗੂ ਨੇ ਕਿਹਾ ਕਿ ਲਖੀਮਪੁਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾ ਰਹੀਆਂ ਹਨ ਅਤੇ ਕਿਸਾਨਾਂ ਵੱਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਦੂਜੇ ਪਾਸੇ ਅੱਜ ਇਸ ਮਾਮਲੇ ਸਬੰਧੀ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਕਿਸਾਨ ਜਥੇਬੰਦੀਆਂ 3 ਅਕਤੂਬਰ ਨੂੰ ਦੋਸ਼ੀਆਂ ਨੂੰ ਜੇਲ੍ਹ ਵਿੱਚ ਡੱਕਣ ਲਈ ਰੋਸ ਪ੍ਰਦਰਸ਼ਨ ਕਰਨਗੀਆਂ।
ਉਨ੍ਹਾਂ ਕਿਹਾ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਵਿੱਚ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਕਤਲੇਆਮ ਕੀਤਾ ਸੀ, ਜਿਸ ਦਾ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਣੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਵੀ ਸ਼ਰੇਆਮ ਘੁੰਮ ਰਿਹਾ ਹੈ। ਪੰਧੇਰ ਨੇ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਜੇਲ੍ਹ ਭੇਜਣ ਲਈ ਕਿਸਾਨ ਜਥੇਬੰਦੀਆਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।
ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਇੱਕ ਵਾਹਨ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਵੀ ਸਵਾਰ ਸਨ। ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।