• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਰਨਾਲਾ 'ਚ ਅਕਾਲੀ ਆਗੂ ਨੇ ਮਾਂ ਤੇ ਧੀ ਨੂੰ ਮਾਰੀਆਂ ਗੋਲੀਆਂ, ਪਾਲਤੂ ਜਾਨਵਰ ਨੂੰ ਵੀ ਨਹੀਂ ਬਖਸ਼ਿਆ, ਆਪ ਵੀ ਕਰ ਲਈ ਖੁਦਕੁਸ਼ੀ

6/23/2024 10:40:02 AM Gurpreet Singh     barnala news, Akali leader suicide, punjab crime news, barnala police    ਬਰਨਾਲਾ 'ਚ ਅਕਾਲੀ ਆਗੂ ਨੇ ਮਾਂ ਤੇ ਧੀ ਨੂੰ ਮਾਰੀਆਂ ਗੋਲੀਆਂ, ਪਾਲਤੂ ਜਾਨਵਰ ਨੂੰ ਵੀ ਨਹੀਂ ਬਖਸ਼ਿਆ, ਆਪ ਵੀ ਕਰ ਲਈ ਖੁਦਕੁਸ਼ੀ  

ਪੰਜਾਬ ਵਿਚ ਅਕਾਲੀ ਆਗੂ ਨੇ ਆਪਣੀ ਮਾਂ ਅਤੇ ਧੀ ਦੋਵਾਂ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿਚ ਖੁਦ ਵੀ ਖੁਦਕੁਸ਼ੀ ਕਰ ਲਈ। ਇਹ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। 

ਪਾਲਤੂ ਜਾਨਵਰ ਨੂੰ ਵੀ ਨਹੀਂ ਬਖਸ਼ਿਆ

ਦੱਸ ਦੇਈਏ ਕਿ ਅਕਾਲੀ ਆਗੂ ਕੁਲਵੀਰ ਸਿੰਘ ਮਾਨ ਨੇ ਆਪਣੀ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਦੁੱਧ ਲੈਣ ਗਈ ਸੀ। ਇਸ ਤੋਂ ਬਾਅਦ ਮਾਨ ਨੇ ਆਪਣੇ ਰਿਵਾਲਵਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। 

ਇਹ ਘਟਨਾ ਸ਼ਨੀਵਾਰ ਸ਼ਾਮ ਬਰਨਾਲਾ ਦੀ ਰਾਮ ਰਾਜ ਕਾਲੋਨੀ 'ਚ ਵਾਪਰੀ। ਮ੍ਰਿਤਕਾਂ ਦੀ ਪਛਾਣ ਕੁਲਵੀਰ ਸਿੰਘ ਮਾਨ, ਉਸ ਦੀ ਮਾਤਾ ਬਲਵੰਤ ਕੌਰ ਅਤੇ ਬੇਟੀ ਨਿਮਰਤ ਕੌਰ ਵਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਉਸ ਦਾ ਪਾਲਤੂ ਕੁੱਤਾ ਭੌਂਕਣ ਲੱਗਾ ਤਾਂ ਕੁਲਵੀਰ ਨੇ ਮਰਨ ਤੋਂ ਪਹਿਲਾਂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। 

ਪਤਨੀ ਗਈ ਸੀ ਦੁੱਧ ਲੈਣ ਮਗਰੋਂ ਵਾਰਦਾਤ ਨੂੰ ਦਿੱਤਾ ਅੰਜਾਮ

ਅਕਾਲੀ ਆਗੂ ਕੁਲਵੀਰ ਮਾਨ ਨੇ ਅੱਧੇ ਘੰਟੇ ਦੇ ਅੰਦਰ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਦੀ ਪਤਨੀ ਰਮਨਦੀਪ ਕੌਰ ਕੁੱਤੇ ਲਈ ਦੁੱਧ ਲੈਣ ਗਈ ਹੋਈ ਸੀ। ਅੱਧੇ ਘੰਟੇ ਬਾਅਦ ਜਦੋਂ ਉਹ ਘਰ ਪਰਤੀ ਤਾਂ ਉਹ ਦੇਖ ਕੇ ਹੈਰਾਨ ਰਹਿ ਗਈ। ਉਸ ਨੇ ਘਰ ਵਿਚ ਤਿੰਨ ਲਾਸ਼ਾਂ ਪਈਆਂ ਦੇਖੀਆਂ। ਘਰ ਵਿਚ ਲਾਸ਼ਾਂ ਦੇਖ ਕੇ ਰਮਨਦੀਪ ਕੌਰ ਰੋਣ ਲੱਗ ਪਈ। ਉਸ ਦੀ ਆਵਾਜ਼ ਸੁਣ ਕੇ ਰਾਮ ਰਾਜ ਕਾਲੋਨੀ ਦੇ ਲੋਕ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਧੀ ਉਤੇ ਚਲਾਈਆਂ ਸਭ ਤੋਂ ਵੱਧ ਗੋਲੀਆਂ

ਕੁਲਵੀਰ ਮਾਨ ਨੇ ਸਭ ਤੋਂ ਵੱਧ ਗੋਲੀਆਂ ਆਪਣੀ 21 ਸਾਲਾ ਧੀ ਨਿਮਰਤ ਕੌਰ 'ਤੇ ਚਲਾਈਆਂ। ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਆਪਣੇ ਮਾਤਾ-ਪਿਤਾ ਨਾਲ ਛੁੱਟੀਆਂ ਮਨਾਉਣ ਆਈ ਸੀ। ਕੁਲਵੀਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਆਪਣੀ ਬੇਟੀ 'ਤੇ ਤਿੰਨ ਗੋਲੀਆਂ ਚਲਾਈਆਂ। ਫਿਰ ਉਸ ਨੇ ਬਜ਼ੁਰਗ ਮਾਂ 'ਤੇ ਦੋ ਗੋਲੀਆਂ ਅਤੇ ਕੁੱਤੇ 'ਤੇ ਇਕ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  

'barnala news','Akali leader suicide','punjab crime news','barnala police'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY