ਪਿਛਲੇ ਹਫਤੇ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਧਮਾਕੇ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀ ਦੀ ਜਾਂਚ ਦੌਰਾਨ ਇਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਸ ਦੌਰਾਨ ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਧਮਕੀਆਂ ਪਿੱਛੇ ਸਕੂਲ ਦੇ ਵਿਦਿਆਰਥੀਆਂ ਦਾ ਹੱਥ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਦੋ ਵਿਦਿਆਰਥੀਆਂ ਨੂੰ ਟਰੇਸ ਕਰਕੇ ਉਨ੍ਹਾਂ ਦੀ ਪਛਾਣ ਕੀਤੀ ਅਤੇ ਪੁੱਛਗਿੱਛ ਕੀਤੀ।
ਤਿੰਨ ਸਕੂਲਾਂ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ
ਈ-ਮੇਲ ਭੇਜਣ ਵਾਲੇ ਵਿਦਿਆਰਥੀ ਦੋਵੇਂ ਭੈਣ-ਭਰਾ ਸਨ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਈ-ਮੇਲ ਰਾਹੀਂ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਉਹ ਚਾਹੁੰਦੇ ਸਨ ਕਿ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਣ। ਵਿਦਿਆਰਥੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਪ੍ਰੀਖਿਆ ਦੀ ਤਿਆਰੀ ਨਹੀਂ ਕੀਤੀ ਸੀ। ਪੁਲਸ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਸਨ, ਇਸ ਲਈ ਕਾਊਂਸਲਿੰਗ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ।