ਹੁਸ਼ਿਆਰਪੁਰ ਦੇ ਦਸੂਹਾ 'ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਪੈਨਸ਼ਨ ਲੈਣ ਜਾ ਰਹੇ ਮਾਂ-ਪੁੱਤ ਅਤੇ ਪਿਤਾ ਨੂੰ ਗਰਨਾ ਸਾਹਿਬ ਨੇੜੇ ਇਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸ਼ਾਮਲਾਲ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।