ਜਲੰਧਰ/ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਉਮੀਦਵਾਰ ਪਵਨ ਟੀਨੂੰ ਨੇ ਹਲਕੇ ਦੇ ਪਿੰਡ ਦੋਲੀਕੇ ਦੋਹੜੇ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਵਨ ਟੀਨੂੰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਮੌਕੇ ਉਨ੍ਹਾਂ ਨਾਲ ਧਨਪਤ ਰਾਏ ਸਾਬਕਾ ਬਲਾਕ ਸਮਿਤੀ ਮੈਂਬਰ ਤਰਲੋਚਨ ਲੱਡੂ ਤੇ ਹੋਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਨ੍ਹਾਂ ਮਜ਼ਦੂਰਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਉਹ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਟੀਨੂੰ ਨੇ ਮਜ਼ਦੂਰਾਂ ਨੂੰ ਦਿੱਤਾ ਭਰੋਸਾ
AAP ਉਮੀਦਵਾਰ ਪਵਨ ਟੀਨੂੰ ਨੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਉਹ ਜਿੱਤਣ ਤੋਂ ਬਾਅਦ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾਉਣ ਲਈ ਸੰਸਦ ਵਿੱਚ ਆਵਾਜ਼ ਚੁੱਕਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਰਕਰ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ। ਇਸ ਮੌਕੇ ਵਰਕਰਾਂ ਨੇ ਪਵਨ ਟੀਨੂੰ ਦਾ ਮੂੰਹ ਮਿੱਠਾ ਕਰਵਾਇਆ ਅਤੇ ਚੋਣਾਂ ਵਿੱਚ ਉਨ੍ਹਾਂ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ।