ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਦਰਅਸਲ ਦੇਰ ਰਾਤ ਕੁਝ ਨੌਜਵਾਨਾਂ ਨੇ ਗਾਲੀ-ਗਲੋਚ ਅਤੇ ਭੱਦੀ ਟਿੱਪਣੀਆਂ ਕਰਕੇ ਹੰਗਾਮਾ ਕਰ ਦਿੱਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕੀਤਾ। ਇਸ ਦੌਰਾਨ ਉਥੇ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਜੋੜੇ ਦਾ ਦੋਸ਼ ਹੈ ਕਿ ਜਦੋਂ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਤਾਂ ਇਸ ਦੌਰਾਨ ਉਨ੍ਹਾਂ 'ਤੇ ਮਾੜੇ ਕੂਮੈਂਟਸ ਕੀਤੇ ਗਏ ।
ਨੌਜਵਾਨਾਂ ਨੇ ਘਰ ਦੇ ਬਾਹਰ ਮਾੜੇ ਸ਼ਬਦਾਂ ਦੀ ਕੀਤੀ ਵਰਤੋ
ਸਹਿਜ ਨੇ ਕਿਹਾ ਕਿ ਉਹ ਰਾਤ ਆਪਣੇ ਘਰ ਦੇ ਕਮਰੇ ਵਿੱਚ ਬੈਠਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਕੁਝ ਟਿੱਪਣੀਆਂ ਵੀ ਕੀਤੀਆਂ ਗਈਆਂ। ਜਦੋਂ ਸਹਿਜ ਘਰ ਤੋਂ ਬਾਹਰ ਆਇਆ ਅਤੇ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਨੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਸਹਿਜ ਨੇ ਕਿਹਾ- ਮੈਂ ਨਾ ਤਾਂ ਉਸ ਲੜਕੇ ਨੂੰ ਜਾਣਦਾ ਹਾਂ ਜਿਸ ਨੇ ਕਮੈਂਟ ਕੀਤਾ ਅਤੇ ਨਾ ਹੀ ਮੈਂ ਉਸ ਨੂੰ ਕਦੇ ਦੇਖਿਆ ਸੀ।
ਪਿਛਲੇ ਸਾਲ ਅਸ਼ਲੀਲ ਵੀਡੀਓ ਹੋਈ ਸੀ ਵਾਇਰਲ
ਦੱਸ ਦੇਈਏ ਕਿ ਪਿਛਲੇ ਸਾਲ ਕੁੱਲ੍ਹੜ ਪੀਜ਼ਾ ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਕਾਫੀ ਵਿਵਾਦਾਂ 'ਚ ਹੈ। ਹਾਲਾਂਕਿ ਪਹਿਲਾਂ ਸਹਿਜ ਨੇ ਕਿਹਾ ਸੀ ਕਿ ਉਕਤ ਵੀਡੀਓ ਉਨ੍ਹਾਂ ਦੀ ਨਹੀਂ ਹੈ ਪਰ ਫਿਰ ਸਹਿਜ ਨੇ ਮੰਨਿਆ ਕਿ ਉਕਤ ਵੀਡੀਓ ਉਨ੍ਹਾਂ ਦੀ ਹੈ ਅਤੇ ਇਹ ਬਹੁਤ ਵੱਡੀ ਗਲਤੀ ਸੀ।
ਕਾਰ 'ਤੇ ਵੀ ਕੀਤਾ ਗਿਆ ਸੀ ਹਮਲਾ
ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਕਾਰ 'ਤੇ ਵੀ ਹਮਲਾ ਕਰ ਦਿੱਤਾ ਸੀ ਤੇ ਸ਼ੀਸ਼ੇ ਤੋੜ ਕੇ ਫ਼ਰਾਰ ਹੋ ਗਏ ਸਨ ਜਿਸ ਤੋਂ ਬਾਅਦ ਖੁਦ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਪੇਜ 'ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਸਾਡੀ ਕਿਸੇ ਨਾਲ ਦੁਸ਼ਮਣੀ ਹੈ ਤਾਂ ਅਸੀਂ ਵੀ ਸਮਝਦੇ ਵੀ ਹਾਂ। ਪਰ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਹੋ ਸਕਦੀ ਹੈ? ਉਨ੍ਹਾਂ ਨੇ ਸਾਡੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਕਾਫੀ ਨੁਕਸਾਨ ਪਹੁੰਚਾਇਆ।
ਗੱਡੀ ਨੂੰ ਬਿਨਾਂ ਵਜ੍ਹਾ ਬਣਾਇਆ ਨਿਸ਼ਾਨਾ
ਸਹਿਜ ਨੇ ਦੱਸਿਆ ਕਿ ਹਮਲਾਵਰਾਂ ਨੇ ਪਹਿਲਾਂ ਇੱਟ ਮਾਰ ਕੇ ਡਰਾਈਵਰ ਦੇ ਸਾਈਡ ਵਾਲਾ ਸ਼ੀਸ਼ਾ ਤੋੜ ਦਿੱਤਾ। ਇਸ ਤੋਂ ਬਾਅਦ ਫਿਰ ਲੱਤ ਮਾਰ ਕੇ ਕਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।ਗੱਡੀ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ। ਗਲੀ ਵਿੱਚ ਹੋਰ ਵਾਹਨ ਖੜ੍ਹੇ ਸਨ ਪਰ ਉਨ੍ਹਾਂ ਨੇ ਸਾਡੇ ਵਾਹਨ ਦਾ ਹੀ ਨੁਕਸਾਨ ਕੀਤਾ।